ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਲਈ ਅੱਜ ਪੰਜਾਬ ਭਰ ਵਿੱਚ ਝਾੜੂ ਫੂਕੇ ਜਾ ਰਹੇ ਹਨ। ਐਕਸ਼ਨ ਕਮੇਟੀ ਦੇ ਆਗੂ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੋਸ ਪ੍ਰੋਗਰਾਮ ਵਿੱਚ ਸਿਆਸੀ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ ਅਤੇ ਨਸ਼ਿਆਂ ਵਿਰੁੱਧ ਮਤੇ ਪਾਸ ਕੀਤੇ ਜਾਣਗੇ।ਕਮੇਟੀ ਨੇ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਉਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਲੈ ਕੇ ਜਾਣਾ ਇਸ ਸੰਘਰਸ਼ ਦਾ ਮੁੱਖ ਮਕਸਦ ਹੈ। ਪੁੱਤ ਗੁਆ ਚੁੱਕੇ ਮਾਪਿਆਂ ਦੀ ਪੀੜ ਦਾ ਹਵਾਲਾ ਦਿੰਦਿਆਂ ਕਮੇਟੀ ਨੇ ਨਸ਼ਾ ਤਸਕਰੀ ਰੋਕਣ ਅਤੇ ਜ਼ਿੰਮੇਵਾਰਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
Real Estate
















