ਜਸਪਾਲ ਦੇ ਪਰਿਵਾਰ ਨੂੰ ਪੰਜ ਲੱਖ ਦੀ ਮਦਦ ਤੇ ਸਰਕਾਰੀ ਨੌਕਰੀ : ਧਰਨਾ ਸਮਾਪਤ

18 ਮਈ ਨੂੰ ਪੁਲਿਸ ਹਿਰਾਸਤ ’ਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਪਰਿਵਾਰ ਤੇ ਪੁਲਿਸ ਦਰਮਿਆਨ ਸਮਝੌਤਾ ਹੋ ਗਿਆ ਹੈ। ਪਰਿਵਾਰ ਵਲੋਂ ਧਰਨਾ ਚੁੱਕ ਲਿਆ ਗਿਆ ਹੈ। ਜਸਪਾਲ ਨੇ ਪਰਿਵਾਰ ਨੇ ਇਹ ਫ਼ੈਸਲਾ ਮੁੱਖ ਮੁਲਜ਼ਮ ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਮਗਰੋਂ ਲਿਆ ਹੈ। ਹਾਲਾਂਕਿ ਜਸਪਾਲ ਦੀ ਲਾਸ਼ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਹੈ। ਪ੍ਰਸ਼ਾਸਨ ਨੇ ਜਸਪਾਲ ਦੇ ਪਰਿਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਜਸਪਾਲ ਲਈ ਇਨਸਾਫ਼ ਦੀ ਮੰਗ ਲਈ ਐਕਸ਼ਨ ਕਮੇਟੀ ਬਣੀ ਸੀ ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ ਸੀ। ਹਾਲਾਂਕਿ, ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਅਸੀਂ ਪਰਿਵਾਰ ਦੇ ਨਾਲ ਹਾਂ ਪਰ ਪਰਿਵਾਰ ਦਾ ਸਮਝੌਤਾ ਕਰਨ ਦਾ ਫ਼ੈਸਲਾ ਆਪਣਾ ਹੈ।
18 ਮਈ ਨੂੰ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜਸਪਾਲ ਨੇ ਪੁਲਿਸ ਹਿਰਾਸਤ ’ਚ ਖ਼ੁਦਕੁਸ਼ੀ ਕੀਤੀ ਸੀ। ਇਸ ਤੋਂ ਬਾਅਦ ਐਸਐਚਓ ਨਰਿੰਦਰ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਜਸਪਾਲ ਦੀ ਮੌਤ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਸੀ। ਐਸਆਈਟੀ ਦੇ ਮੈਂਬਰ ਤੇ ਡੀਐਸਪੀ ਫ਼ਰੀਦਕੋਟ ਨੇ ਕਿਹਾ ਸੀ ਕਿ ਪੁਲਿਸ ਨੇ ਇਸ ਮਾਮਲੇ ਵਿਚ ਦੋ ਪੁਲਿਸ ਕਰਮਚਾਰੀਆਂ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਰਣਧੀਰ ਦੀ ਪਤਨੀ ਪਰਵਿੰਦਰ ਕੌਰ ਪਹਿਲਾਂ ਤੋਂ ਹੀ ਪੁਲਿਸ ਦੀ ਹਿਰਾਸਤ ਵਿਚ ਹੈ।

Total Views: 221 ,
Real Estate