ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਲਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ ਝਾੜੂ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਰੋਸ ਐਕਸ਼ਨ ਰਾਹੀਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਸਰਕਾਰ ਨੂੰ ਚਲਦਾ ਕਰਨ ਦਾ ਸੱਦਾ ਦਿੱਤਾ ਗਿਆ ਹੈ।ਐਕਸ਼ਨ ਕਮੇਟੀ ਦੇ ਸੱਦੇ ਵਿੱਚ ਝਾੜੂ ਫੂਕਣ ਦੇ ਨਾਲ ਨਸ਼ਿਆਂ ਵਿਰੁੱਧ ਮਤੇ ਪਾਉਣ ਅਤੇ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਕਜੁੱਟ ਹੋਣ ’ਤੇ ਜ਼ੋਰ ਦਿੱਤਾ ਗਿਆ ਹੈ। ਕਮੇਟੀ ਨੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਉਠਾਉਂਦਿਆਂ ਸੰਘਰਸ਼ ਨੂੰ ਪਿੰਡਾਂ ਅਤੇ ਸ਼ਹਿਰਾਂ ਤੱਕ ਲਿਜਾਉਣ ਦਾ ਹੋਕਾ ਦਿੱਤਾ ਹੈ।
Total Views: 1 ,
Real Estate

















