mediਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਨਸ਼ੇ ਵਜੋਂ ਦੁਰਵਰਤੋਂ ਕੀਤੇ ਜਾਣ ਦੇ ਖ਼ਦਸ਼ੇ ਵਾਲੀਆਂ ਕੁਝ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਅੱਜ ਤੋਂ ਅਜਿਹੀਆਂ ਦਵਾਈਆਂ ਦੀ ਵਿਕਰੀ ਰੋਕਣ ਦਾ ਐਲਾਨ ਕੀਤਾ ਹੈ । ਮਾਨਸਾ ਵਿੱਚ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪੁਲਿਸ ਵੱਲੋਂ ਮੈਡੀਕਲ ਸਟੋਰਾਂ ’ਤੇ ਕੀਤੀ ਜਾ ਰਹੀ ਛਾਪੇਮਾਰੀ ਅਤੇ ਕਾਰਵਾਈ ਕਾਰਨ ਲਾਇਸੈਂਸਸ਼ੁਦਾ ਮੈਡੀਕਲ ਸਟੋਰ ਸੰਚਾਲਕਾਂ ਵਿੱਚ ਨਾਰਾਜ਼ਗੀ ਦੱਸੀ ਜਾ ਰਹੀ ਹੈ।ਐਸੋਸੀਏਸ਼ਨ ਦੇ ਇਸ ਫੈਸਲੇ ਨਾਲ ਪੂਰੇ ਪੰਜਾਬ ਵਿੱਚ 27 ਹਜ਼ਾਰ ਤੋਂ ਵੱਧ ਮੈਡੀਕਲ ਸਟੋਰ ਪ੍ਰਭਾਵਿਤ ਹੋ ਸਕਦੇ ਹਨ। ਐਸੋਸੀਏਸ਼ਨ ਨੇ ਪ੍ਰੀਗਾਬਾਲਿਨ ਅਤੇ ਟ੍ਰਾਮਾਡੋਲ ਵਰਗੀਆਂ ਦਵਾਈਆਂ ਦਾ ਮੌਜੂਦਾ ਸਟਾਕ ਵਾਪਸ ਕਰਨ ਅਤੇ ਇਨ੍ਹਾਂ ਦਾ ਨਵਾਂ ਸਟਾਕ ਨਾ ਮੰਗਵਾਉਣ ਦਾ ਫੈਸਲਾ ਕੀਤਾ ਹੈ।
Real Estate



















