ਅਟਾਰੀ ਅਧੀਨ ਆਉਂਦੇ ਪਿੰਡ ਗਨੀ ਸ਼ਾਹ ਵਾਲਾ (ਝੀਤਾ ਕਲਾਂ) ਵਿੱਚ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਤੀਰਥ ਸਿੰਘ (25) ਪੁੱਤਰ ਅੰਗਰੇਜ਼ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਤੀਰਥ ਸਿੰਘ ਦੇਰ ਸ਼ਾਮ ਬਾਬਾ ਗਨੀ ਸ਼ਾਹ ਨੇੜੇ ਖੜ੍ਹਾ ਸੀ, ਜਦੋਂ ਪਿੰਡ ਦੇ ਕੁਝ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Total Views: 1 ,
Real Estate




















