ਵਾਰਿਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਅਹਿਮ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਜਥੇਬੰਦਕ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਅਧਿਕਾਰਤ ਲੈਟਰ ਪੈਡ ਉੱਤੇ ਸਹਾਇਕ ਦਫ਼ਤਰ ਸਕੱਤਰ ਭਾਈ ਜਤਿੰਦਰ ਸਿੰਘ ਮਹਿਤਾ ਦੇ ਦਸਤਖ਼ਤਾਂ ਹੇਠ ਹੁਕਮ ਜਾਰੀ ਕਰ ਦਿੱਤੇ ਗਏ ਹਨ।

Total Views: 2 ,
Real Estate