ਆਪ’ ਵੱਲੋਂ ਟਿਕਟਾਂ ਦੀ ਵੰਡ ਲਈ ਤਿਆਰੀ, ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ’ਚ ਹੋਵੇਗੀ ਮੀਟਿੰਗ

ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ 30 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਸੱਦੀ ਹੈ, ਜਿਸ ’ਚ ਪੰਜਾਬ ਚੋਣਾਂ ਬਾਰੇ ਅਹਿਮ ਫ਼ੈਸਲੇ ਹੋਣ ਦੀ ਸੰਭਾਵਨਾ ਹੈ।ਮੀਟਿੰਗ ’ਚ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ’ਤੇ ਮੋਹਰ ਲੱਗਣ ਦੀ ਵੀ ਸੰਭਾਵਨਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਤੇ ਪੰਜਾਬ ਤੋਂ ਇਸ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਣਗੇ।ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਆਪਣਾ ਦੋ ਦਿਨਾ ਪੰਜਾਬ ਦੌਰਾ ਮੁਕੰਮਲ ਕੀਤਾ ਹੈ। ਇਸ ਪਹਿਲਕਦਮੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਮੀਟਿੰਗ ਸੱਦੀ ਹੈ। ਮੀਟਿੰਗ ਦਾ ਏਜੰਡਾ ਪੰਜਾਬ ਚੋਣਾਂ ਹੀ ਦੱਸਿਆ ਜਾ ਰਿਹਾ ਹੈ। ‘ਆਪ’ ਵੱਲੋਂ ਪੰਜਾਬ ਚੋਣਾਂ ਲਈ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਨ ਦੀ ਯੋਜਨਾ ਹੈ ਅਤੇ ਪਿਛਲੀਆਂ ਚੋਣਾਂ ਤੋਂ ਹੀ ਪਾਰਟੀ ਦੀ ਇਹ ਰਵਾਇਤ ਰਹੀ ਹੈ। ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ 30 ਅਕਤੂਬਰ ਨੂੰ ਵੀ ਆ ਸਕਦੀ ਹੈ ਜਾਂ ਫਿਰ ਨਵੰਬਰ ਦੇ ਪਹਿਲੇ ਹਫ਼ਤੇ ਉਮੀਦਵਾਰਾਂ ਦਾ ਐਲਾਨ ਹੋਣਾ ਸ਼ੁਰੂ ਹੋ ਜਾਵੇਗਾ। ਆਉਂਦੇ ਦਸ ਦਿਨਾਂ ’ਚ ਪਹਿਲੀ ਸੂਚੀ ਐਲਾਨੀ ਜਾ ਸਕਦੀ ਹੈ।

Total Views: 2 ,
Real Estate