ਫ਼ਾਂਸੀ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਮੰਗ ਲਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸੁਪਰੀਮ ਕੋਰਟ ’ਚ ਦਾਖ਼ਲ ਅਰਜ਼ੀ ਦਾ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਵਿਰੋਧ ਕੀਤਾ। ਰਾਜੋਆਣਾ ਬੀਤੇ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ’ਚ ਬੰਦ ਹੈ। ਉਸ ਨੇ ਰਹਿਮ ਦੀ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਹੋ ਰਹੀ ਦੇਰ ਕਾਰਨ ਇਹ ਅਪੀਲ ਦਾਖ਼ਲ ਕੀਤੀ ਹੈ।ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਅੱਗੇ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਕੇ ਐੱਮ ਨਟਰਾਜ ਨੇ ਕਿਹਾ, ‘‘ਅਸੀਂ ਇਸ ਮਾਮਲੇ ’ਚ ਬਹਿਸ ਕਰਾਂਗੇ। ਮੈਨੂੰ ਨਹੀਂ ਲੱਗਦਾ ਕਿ ਅਜਿਹੀ ਅਪੀਲ ਸਵੀਕਾਰ ਕੀਤੀ ਜਾ ਸਕਦੀ ਹੈ।’’ ਦੂਜੇ ਪਾਸੇ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਰ 30 ਸਾਲਾਂ ਤੋਂ ਹਿਰਾਸਤ ’ਚ ਹੈ ਅਤੇ ਉਸ ਦੀ ਰਹਿਮ ਪਟੀਸ਼ਨ ਹਾਲੇ ਵੀ ਬਕਾਇਆ ਪਈ ਹੈ।ਬੈਂਚ ਵੱਲੋਂ ਮਾਮਲੇ ’ਤੇ 18 ਨਵੰਬਰ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ।
Total Views: 3 ,
Real Estate




















