ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਦਿਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ਵਿੱਚ ਪੁਲੀਸਨੇ ਕਾਰਵਾਈ ਕਰਦਿਆਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਦਿਲਜੀਤ ਸਿੰਘ ਦੀ ਮੌਤ ਨੂੰ ਉਸ ਦੇ ਪਰਿਵਾਰ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੱਸਿਆ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਪਿਛਲੇ ਦਿਨੀਂ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ ਸੀ, ਜਦੋਂ ਮ੍ਰਿਤਕ ਦੀ ਲਾਸ਼ ਨੂੰ ਧਰਨੇ ਵਾਲੀ ਥਾਂ ’ਤੇ ਲਿਜਾਣ ਨੂੰ ਲੈ ਕੇ ਪੁਲੀਸਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਗਿਆ। ਇਸ ਘਟਨਾ ਦੌਰਾਨ ਕਈ ਪੁਲੀਸਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ।
Real Estate

















