‘ਆਪ’ ਵੱਲੋਂ ਉਮੀਦਵਾਰਾਂ ਪਹਿਲੀ ਸੂਚੀ ਐਲਾਨਣ ਦੀ ਤਿਆਰੀ

ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ। ਮਾਨ ਨੇ ਕਿਹਾ, “ਅੱਜ ਉਮੀਦਵਾਰਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਇੱਕ ਮੀਟਿੰਗ ਹੋਈ। ਕੱਲ੍ਹ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਵਿੱਚ ਉਮੀਦਵਾਰਾਂ ਦੇ ਨਾਂ ਅੰਤਿਮ ਰੂਪ ਵਿੱਚ ਤੈਅ ਕਰਕੇ ਐਲਾਨੇ ਜਾਣਗੇ।

Real Estate