PNO MEDIA GROUP-(ਜੈਤੋ ): ਯੂਨੀਵਰਸਿਟੀ ਕਾਲਜ ਜੈਤੋ ਦੇ ਆਰਟਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ। ਦਸੰਬਰ 2025 ਵਿਚ ਹੋਏ ਯੂਨੀਵਰਸਿਟੀ ਇਮਤਿਹਾਨ ਵਿਚ ਬੀ. ਏ. ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਵਧੀਆ ਅਕਾਦਮਿਕ ਪ੍ਰਾਪਤੀਆਂ ਕੀਤੀਆਂ। ਪ੍ਰਾਪਤ ਨਤੀਜਿਆਂ ਅਨੁਸਾਰ ਮਨਪ੍ਰੀਤ ਕੌਰ ਪੁੱਤਰੀ ਇਤਬਾਰ ਸਿੰਘ ਨੇ 8.70 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਹਰਦੀਪ ਕੌਰ ਪੁੱਤਰੀ ਗੁਰਨਾਮ ਸਿੰਘ ਅਤੇ ਅਮਨਜੋਤ ਕੌਰ ਪੁੱਤਰੀ ਬਲਦੇਵ ਸਿੰਘ ਨੇ 8.63 ਐਸ.ਜੀ.ਪੀ.ਏ. ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਖੁਸ਼ਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਅਤੇ ਕੀਰਤੀ ਪੁੱਤਰੀ ਖਜ਼ਾਨਾ ਰਾਮ ਨੇ 8.41 ਐਸ.ਜੀ.ਪੀ.ਏ. ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ, ਉੱਚ ਸੀਨੀਅਰ ਫੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ ਅਤੇ ਡਾ. ਸੁਭਾਸ਼ ਚੰਦਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫ਼ਲਤਾ ਪਿੱਛੇ ਉਨ੍ਹਾਂ ਦੀ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਦੀ ਸਮਰਪਿਤ ਭਾਵਨਾ ਅਤੇ ਸੁਚੱਜੀ ਅਗਵਾਈ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਯੂਨੀਵਰਸਿਟੀ ਕਾਲਜ ਜੈਤੋ ਦੇ ਬੀ. ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ
Total Views: 1 ,
Real Estate

















