ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਇੱਕ ਧਮਾਕਾ ਹੋਇਆ ਹੈ। ਰਾਮਸਿੰਘਪੁਰ ਥਾਣੇ ਦੇ ਅਧਿਕਾਰ ਖੇਤਰ ਵਿੱਚ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਟਰੈਕ ‘ਤੇ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਟਰੈਕ ਦੇ ਦੋ ਸੀਮਿੰਟ ਦੇ ਥੰਮ੍ਹ ਨੁਕਸਾਨੇ ਗਏ। ਇਹ ਘਟਨਾ ਅਨੂਪਗੜ੍ਹ-ਸੂਰਤਗੜ੍ਹ ਰੇਲਗੱਡੀ ਦੇ ਉੱਥੋਂ ਲੰਘਣ ਤੋਂ ਕੁਝ ਸਮਾਂ ਬਾਅਦ ਵਾਪਰੀ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿੱਚ ਹਲਚਲ ਮੱਚ ਗਈ ਹੈ। ਸੂਚਨਾ ਮਿਲਣ ‘ਤੇ ਏ.ਟੀ.ਐੱਸ. (ATS), ਸੀ.ਆਈ.ਡੀ. (CID), ਡੌਗ ਸਕੁਐਡ ਅਤੇ ਰੇਲਵੇ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।ਸੁਰੱਖਿਆ ਕਾਰਨਾਂ ਕਰਕੇ ਇਸ ਰੂਟ ‘ਤੇ ਚੱਲਣ ਵਾਲੀਆਂ ਸਾਰੀਆਂ ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਅਤੇ ਏਜੰਸੀਆਂ ਧਮਾਕੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਦੱਸ ਦੇਈਏ ਕਿ ਸ੍ਰੀ ਗੰਗਾਨਗਰ ਜ਼ਿਲ੍ਹੇ ਵਿੱਚ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਲਾਈਨ ‘ਤੇ ਇੱਕ ਧਮਾਕਾ ਹੋਇਆ। ਇਹ ਘਟਨਾ ਇੱਕ ਯਾਤਰੀ ਰੇਲਗੱਡੀ ਦੇ ਉੱਥੋਂ ਲੰਘਣ ਤੋਂ ਲਗਭਗ 45 ਮਿੰਟ ਬਾਅਦ ਵਾਪਰੀ।
Real Estate

















