ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਨੇ ਬੁੱਧਵਾਰ ਤੜਕੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋਵਾਂ ਨਿਵਾਸ ਅਸਥਾਨਾਂ ’ਤੇ ਛਾਪਾ ਮਾਰਿਆ।ਮਿਲੀ ਜਾਣਕਾਰੀ ਮੁਤਾਬਕ ਜਦੋਂ ਜਾਂਚ ਟੀਮ ਪਹੁੰਚੀ ਤਾਂ ਵਿਧਾਇਕਾ ਆਪਣੇ ਘਰ ਵਿੱਚ ਹੀ ਮੌਜੂਦ ਸਨ, ਜਿੱਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਦੋਵਾਂ ਥਾਵਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਜਾਰੀ ਸੀ। ਫ਼ਿਲਹਾਲ ਜਾਂਚ ਏਜੰਸੀ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਕਾਰਵਾਈ ਕਿਸ ਮਾਮਲੇ ਤਹਿਤ ਕੀਤੀ ਗਈ ਹੈ ਅਤੇ ਨਾ ਹੀ ਈਡੀ ਜਾਂ ਵਿਧਾਇਕਾ ਦੇ ਪਰਿਵਾਰ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।
Real Estate

















