ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਚੰਡੀਗੜ੍ਹ ਭੇਜੀ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਕਰੀਬ 23 ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਹੋਣ ਬਾਰੇ ਸਹਿਮਤੀ ਬਣ ਗਈ। ਇਸ ਦੌਰਾਨ ਵੀਰਵਾਰ ਰਾਤ ਬਾਰਾਂ ਵਜੇ ਤੋਂ ਕੁਝ ਸਮਾਂ ਪਹਿਲਾਂ ਸਿਵਲ ਹਸਪਤਾਲ ਮਾਨਸਾ ਤੋਂ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਭੇਜਿਆ ਗਿਆ। ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਸ਼ਾਮ ਕਰੀਬ 6 ਵਜੇ ਨਾਭਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਦੋਵਾਂ ਦੀ ਰਿਹਾਈ ਦੀ ਖ਼ਬਰ ਮਿਲਦਿਆਂ ਹੀ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦਾ ਸਵਾਗਤ ਕਰਨ ਲਈ ਜੇਲ੍ਹ ਦੇ ਬਾਹਰ ਪਹੁੰਚੇ।

Real Estate