ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਦਾ ਪੋਸਟਮਾਰਟਮ ਨਾ ਹੋ ਸਕਿਆ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਸ਼ੁੱਕਰਵਾਰ ਨੂੰ ਪੀ ਜੀ ਆਈ ਚੰਡੀਗੜ੍ਹ ’ਚ ਪੋਸਟਮਾਰਟਮ ਲਈ ਲਿਆਂਦੀ ਗਈ। ਪੀ ਜੀ ਆਈ ਪ੍ਰਸ਼ਾਸਨ ਨੇ ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਬਣਾਈ ਸੀ ਪਰ ਪੀ ਜੀ ਆਈ ਪ੍ਰਸ਼ਾਸਨ ਨੇ ਪਰਵਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਜਾਣ ਦੀ ਪੁਸ਼ਟੀ ਨਹੀਂ ਕੀਤੀ। ਉਧਰ, ਪਰਵਿੰਦਰ ਸਿੰਘ ਦੇ ਪਿਤਾ ਨੇ ਐੱਸ ਐੱਸ ਪੀ ਤੇ ਤਬਾਦਲੇ ਤਕ ਭੁੱਖ ਹੜਤਾਨ ਕਰਨ ਦਾ ਐਲਾਨ ਕੀਤਾ ਹੈ।ਸੂਤਰਾਂ ਅਨੁਸਾਰ ਪਰਵਿੰਦਰ ਸਿੰਘ ਦੀ ਲਾਸ਼ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਫਰੀਜ਼ਰ ਵਿੱਚ ਰੱਖੀ ਹੋਣ ਕਰ ਕੇ ਅੰਦਰੋਂ ਇੰਨੀ ਜ਼ਿਆਦਾ ਠੰਢੀ ਹੋ ਚੁੱਕੀ ਹੈ ਕਿ ਹਾਲੇ ਉਸ ਦਾ ਪੋਸਟਮਾਰਟਮ ਹੋਣਾ ਸੰਭਵ ਨਹੀਂ ਹੈ। ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸ਼ਨਿੱਚਰਵਾਰ ਨੂੰ ਬਾਅਦ ਦੁਪਹਿਰ ਹੋਣ ਦੀ ਸੰਭਾਵਨਾ ਹੈ। ਉੱਧਰ, ਮ੍ਰਿਤਕ ਦੇ ਪਰਿਵਾਰ ਨੇ ਵੀ 7 ਨਵੰਬਰ ਨੂੰ ਹੀ ਪਿੰਡ ਵਿੱਚ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ।

Total Views: 1 ,
Real Estate