ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਦਾ ਹੋਇਆ ਪੋਸਟਮਾਰਟਮ; ਭਲਕੇ ਕੀਤਾ ਜਾਵੇਗਾ ਸਸਕਾਰ

ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਕੀਤਾ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਅੱਜ ਪੀ ਜੀ ਆਈ, ਚੰਡੀਗੜ੍ਹ ਵਿਖੇ ਮੁਕੰਮਲ ਹੋ ਚੁੱਕੀ ਹੈ ਅਤੇ ਮ੍ਰਿਤਕ ਦੇਹ ਭਲਕੇ ਸਵੇਰੇ ਮਾਨਸਾ ਲਿਆਂਦੀ ਜਾਵੇਗੀ।ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Real Estate