ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਰਵਿੰਦਰ ਝੋਟੇ ਦੀ ਦੇਹ ਦਾ ਇਹ ਅੰਤਿਮ ਸਸਕਾਰ ਪੂਰੇ 26 ਦਿਨਾਂ ਦੇ ਲੰਬੇ ਇੰਤਜ਼ਾਰ ਅਤੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸੰਭਵ ਹੋ ਸਕਿਆ ਹੈ। ਇਸ ਦੁਖਦ ਮੌਕੇ ‘ਤੇ ਜਿੱਥੇ ਪਰਿਵਾਰਕ ਮੈਂਬਰਾਂ, ਸਾਕ-ਸੰਬੰਧੀਆਂ ਅਤੇ ਹਜ਼ਾਰਾਂ ਸਮਰਥਕਾਂ ਦੀਆਂ ਅੱਖਾਂ ਨਮ ਸਨ, ਉੱਥੇ ਹੀ ਸਥਾਨਕ ਲੋਕਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਨੂੰ ਲੈ ਕੇ ਭਾਰੀ ਰੋਸ ਅਤੇ ਗੁੱਸਾ ਦੇਖਣ ਨੂੰ ਮਿਲਿਆ।
Total Views: 6 ,
Real Estate



















