ਦੀਵਾਲੀ ਦੌਰਾਨ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪਟਾਕਿਆਂ ਕਾਰਨ ਅੱਗ ਲੱਗਣ ਅਤੇ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ । ਇਨ੍ਹਾਂ ਹਾਦਸਿਆਂ ਵਿੱਚ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋਏ ਹਨ। ਰਾਜਸਥਾਨ ਦੇ ਪਾਲੀ ਵਿੱਚ ਪਟਾਕਿਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਲਾਪਤਾ ਹਨ । ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਦੁਕਾਨਾਂ ਅਤੇ ਕਈ ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਏ । ਦਿੱਲੀ ਦੇ ਨਰੇਲਾ ਵਿੱਚ ਰਾਕੇਟ ਪਟਾਕਾ ਪੇਟ ਵਿੱਚ ਲੱਗਣ ਕਾਰਨ 10 ਸਾਲ ਦੇ ਬੱਚੇ ਦੀ ਮੌਤ ਹੋ ਗਈ।ਜੰਮੂ ਦੇ ਨਹਿਰੂ ਮਾਰਕੀਟ ਵਿੱਚ ਅੱਗ ਲੱਗਣ ਕਾਰਨ 12 ਤੋਂ ਵੱਧ ਦੁਕਾਨਾਂ ਸੜ ਗਈਆਂ, ਜਦਕਿ ਉੱਤਰ ਪ੍ਰਦੇਸ਼ ਦੇ ਬਾਂਦਾ ਵਿੱਚ ਕਬਾੜ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਕਰੀਬ 20 ਤੋਂ 25 ਲੱਖ ਰੁਪਏ ਦਾ ਨੁਕਸਾਨ ਹੋਇਆ। ਨਾਗਪੁਰ ਵਿੱਚ ਟੀ.ਵੀ.ਐੱਸ. ਦੇ ਸ਼ੋਅਰੂਮ ਵਿੱਚ ਅੱਗ ਲੱਗਣ ਕਾਰਨ ਕਈ ਦੋਪਹੀਆ ਵਾਹਨ ਸੜ ਗਏ। ਉੱਧਰ ਪੁਣੇ ਵਿੱਚ ਅੱਗ ਲੱਗਣ ਦੀਆਂ 63 ਘਟਨਾਵਾਂ ਵਾਪਰੀਆਂ।
Total Views: 6 ,
Real Estate




















