ਪੰਜਾਬ ਸਰਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇੱਕ-ਦੋ ਦਿਨ ਦੀ ਪੈਰੋਲ ਦੇਣ ਦੇ ਰੌਂਅ ’ਚ ਹੈ ਤਾਂ ਜੋ ਸੰਸਦ ਮੈਂਬਰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋ ਸਕੇ। ਪਰਿਵਾਰਕ ਮੈਂਬਰਾਂ ਨੇ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਹਸਪਤਾਲ ’ਚ ਰੱਖਿਆ ਹੋਇਆ ਹੈ ਤੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਭਲਕੇ ਅੰਮ੍ਰਿਤਸਰ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਜਾਣੀ ਹੈ। ਪਟੀਸ਼ਨ ਦਾਇਰ ਕਰਕੇ ਦੋ ਜਾਂ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਜਾਵੇਗੀ।ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਪੈਰੋਲ ਮਾਮਲੇ ’ਚ ਪਹਿਲਾਂ ਸਰਕਾਰ ਦਾ ਰੁਖ਼ ਦੇਖਣਗੇ ਅਤੇ ਫ਼ਿਲਹਾਲ ਤਿੰਨ ਦਿਨ ਮ੍ਰਿਤਕ ਦੇਹ ਨੂੰ ਰੱਖਣ ਦਾ ਫ਼ੈਸਲਾ ਕੀਤਾ ਹੈ। ਪਤਾ ਲੱਗਿਆ ਹੈ ਕਿ ਇਸ ਬਾਬਤ ਰਾਜਪਾਲ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦਾ ਵਫ਼ਦ ਵੀ ਮਿਲਣ ਦਾ ਪ੍ਰੋਗਰਾਮ ਬਣਾ ਰਿਹਾ ਹੈ।
Total Views: 1 ,
Real Estate




















