ਬੀਬੀ ਜਗੀਰ ਕੌਰ ਚਾਰ ਸਾਲਾਂ ਬਾਅਦ ਅਕਾਲੀ ਦਲ ’ਚ ਵਾਪਸੀ ਕਰਨਗੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਲਗਪਗ ਚਾਰ ਸਾਲਾਂ ਬਾਅਦ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ 13 ਨਵੰਬਰ 2026 ਨੂੰ ਬੇਗੋਵਾਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਉਨ੍ਹਾਂ ਦੀ ਵਾਪਸੀ ਸੰਤ ਪ੍ਰੇਮ ਸਿੰਘ ਮੁਰਾਲੇਵਾਲੇ ਦੇ ਡੇਰੇ ਵਿੱਚ ਹੋਣ ਦੀ ਸੰਭਾਵਨਾ ਹੈ, ਜਿੱਥੇ ਬੀਬੀ ਜਗੀਰ ਕੌਰ ਮੁੱਖ ਸੇਵਾਦਾਰ ਹਨ।

Total Views: 4 ,
Real Estate