ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਆਪਣੇ ਦੇਸ਼ ਪਰਤਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਬੰਗਲਾਦੇਸ਼ ਦੇ ਮੁੱਖ ਸਰਕਾਰੀ ਵਕੀਲ ਮੁਹੰਮਦ ਅਮੀਨੁਲ ਇਸਲਾਮ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਹਸੀਨਾ ਦੇਸ਼ ਪਰਤਦੀ ਹੈ ਤਾਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ । ਉਨ੍ਹਾਂ ਕੋਲ ਹੁਣ ਕੋਈ ਹੋਰ ਵਿਕਲਪ ਨਹੀਂ ਬਚਿਆ ਹੈ।ਹਸੀਨਾ ਦੇ ਵਕੀਲਾਂ ਨੇ ਬੀਤੇ ਦਿਨ ਯਾਨੀ 9 ਨਵੰਬਰ ਨੂੰ ਦਿੱਲੀ ਸਥਿਤ ਬੰਗਲਾਦੇਸ਼ ਹਾਈ ਕਮਿਸ਼ਨ ਨੂੰ ਈ-ਮੇਲ ਭੇਜ ਕੇ ਉਨ੍ਹਾਂ ਲਈ ਨਵਾਂ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਸੀ । ਹਾਲਾਂਕਿ ਬੰਗਲਾਦੇਸ਼ ਸਰਕਾਰ ਨੇ ਇਸ ਮੰਗ ਨੂੰ ਖਾਰਜ ਕਰ ਦਿੱਤਾ।
Real Estate




















