ਪੰਜਾਬ ਵਿਚ 20 IAS ਸਮੇਤ 25 ਅਫਸਰਾਂ ਦੇ ਤਬਾਦਲੇ

iasਪੰਜਾਬ ਸਰਕਾਰ ਨੇ ਮੰਗਲਵਾਰ ਦੇਰ ਰਾਤ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 20 ਆਈਏਐਸ ਅਧਿਕਾਰੀਆਂ ਦੀਆਂ ਨਵੀਆਂ ਤੈਨਾਤੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਪੰਜ ਪੀਸੀਐਸ ਅਧਿਕਾਰੀਆਂ ਦੀ ਥਾਂ ਵੀ ਆਈਏਐਸ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਫੇਰਬਦਲ ਵਿਚ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ। ਇਨ੍ਹਾਂ ਵਿਚ ਐਸਏਐਸ ਨਗਰ, ਪਟਿਆਲਾ, ਰੂਪਨਗਰ, ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ।ਕੋਮਲ ਮਿੱਤਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ, ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ, ਅਭਿਜੀਤ ਕਪਲਿਸ਼ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਦਾ ਵਧੀਕ ਕਾਰਜਭਾਰ, ਆਦਿਤਿਆ ਡਚਾਲਵਾਲ ਨੂੰ ਡਿਪਟੀ ਕਮਿਸ਼ਨਰ ਐਸਏਐਸ ਨਗਰ ਅਤੇ ਹਿਮਾਂਸ਼ੂ ਜੈਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਲਗਾਇਆ ਗਿਆ ਹੈ।
Total Views: 4 ,
Real Estate