ਸੰਗਰੂਰ: PRTC ਬੱਸ ਫਲਾਈਓਵਰ ਨਾਲ ਟਕਰਾਉਣ ਕਾਰਨ 3 ਦੀ ਮੌਤ, 18 ਜ਼ਖ਼ਮੀ

ਸੰਗਰੂਰ ਵਿਖੇ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. (PRTC) ਦੀ ਬੱਸ ਬੇਕਾਬੂ ਹੋ ਕੇ ਫਲਾਈਓਵਰ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 18 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਬੱਸ ਸੰਗਰੂਰ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਹਾਦਸੇ ਦੌਰਾਨ ਕੁੱਲ 24 ਸਵਾਰੀਆਂ ਪ੍ਰਭਾਵਿਤ ਹੋਈਆਂ, ਜਿਨ੍ਹਾਂ ਵਿੱਚੋਂ 15 ਗੰਭੀਰ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।

Total Views: 4 ,
Real Estate