ਕੁਲਗਾਮ ’ਚ ਹਮਲਾ; CRPF ਜਵਾਨਾਂ ’ਤੇ ਗੋਲੀਆਂ ਚਲਾਈਆਂ; ਦੋ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਵੇਲੇ ਮੋਟਰਾਸਾਈਕਲ ਸਵਾਰ ਦੋ ਜਣਿਆਂ ਨੇ ਨਾਕੇ ’ਤੇ ਡਿਊਟੀ ਕਰ ਰਹੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਦੋ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਅਨੰਤਨਾਗ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਮੁੱਢਲੀ ਜਾਣਕਾਰੀ ਅਨੁਸਾਰ ਹਮਲਾ ਦੁਪਹਿਰ ਕਰੀਬ 2.15 ਵਜੇ ਹੋਇਆ। ਬਾਈਕ ’ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਨਾਕੇ ’ਤੇ ਤਾਇਨਾਤ ਸੀਆਰਪੀਐੱਫ ਜਵਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਹਮਲਾਵਰਾਂ ਦਾ ਪਤਾ ਲਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Total Views: 2 ,
Real Estate