ED ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।ਏਜੰਸੀ ਨੇ ਜਾਂਚ ਅਧੀਨ ਜਾਇਦਾਦਾਂ ਬਾਰੇ ਹੋਰ ਜਾਣਕਾਰੀ ਅਤੇ ਦਸਤਾਵੇਜ਼ ਮੰਗੇ ਹਨ। ਵਿਧਾਇਕਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੇਸ਼ੀ ਦੌਰਾਨ ਇਨ੍ਹਾਂ ਜਾਇਦਾਦਾਂ ਨਾਲ ਸਬੰਧਤ ਸਾਰੇ ਰਿਕਾਰਡ ਵੀ ਨਾਲ ਲੈ ਕੇ ਆਉਣ।

Real Estate