ਮੈਲਬੌਰਨ : ਚਾਕੂ ਮਾਰ ਕੇ ਪੰਜਾਬੀ ਲੜਕੀ ਦਾ ਕੀਤਾ ਕਤ/ਲ

ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਦੇ ਦੱਖਣ-ਪੂਰਬੀ ਇਲਾਕੇ ਡੈਂਡੇਨੌਂਗ ਪੰਜਾਬੀ ਮੂਲ ਦੀ ਨੌਜਵਾਨ ਔਰਤ ਬਲਜੀਤ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਸ਼ੁੱਕਰਵਾਰ, 6 ਨਵੰਬਰ 2026 ਨੂੰ ਸਵੇਰੇ ਲਗਭਗ 11:30 ਵਜੇ ਡੈਂਡੇਨੌਂਗ ਦੀ ਵੁੱਡਲੀ ਸਟ੍ਰੀਟ ਸਥਿਤ ਇੱਕ ਰਿਹਾਇਸ਼ੀ ਮਕਾਨ ਵਿੱਚ ਵਾਪਰੀ। ਵਿਕਟੋਰੀਆ ਪੁਲਿਸ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਮੌਕੇ ਤੋਂ ਤਿੰਨ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਚਾਕੂ ਨਾਲ ਜ਼ਖ਼ਮੀ ਕੀਤੇ ਜਾਣ ਦਾ ਸ਼ੱਕ ਸੀ।ਇਨ੍ਹਾਂ ਵਿੱਚੋਂ ਇਕ ਔਰਤ ਨੂੰ ਬੇਹਦ ਜ਼ਖ਼ਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਅਨੁਸਾਰ ਤਿੰਨੇ ਇਕ-ਦੂਜੇ ਨੂੰ ਜਾਣਦੇ ਸਨ ਤੇ ਕਿਸੇ ਹੋਰ ਵਿਅਕਤੀ ਸ਼ਮੂਲੀਅਤ ਦੀ ਸੰਭਾਵਨਾ ਘੱਟ ਹੈ,ਉਨ੍ਹਾਂ ਕਿਹਾ ਕਿ ਘਟਨਾ ਨੂੰ ਘਰੇਲੂ ਹਿੰਸਾ ਨਾਲ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ।

Total Views: 3 ,
Real Estate