ਸੰਯੁਕਤ ਅਰਬ ਅਮੀਰਾਤ ਦੇ ਫੁਜੈਰਾਹ ਵਿੱਚ, ਵੀਰਵਾਰ ਦੇਰ ਰਾਤ ਇੱਕ ਬੇਕਾਬੂ ਟਰੱਕ 23 ਵਾਹਨਾਂ ਨਾਲ ਟਕਰਾ ਗਿਆ।ਇਸ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਮ੍ਰਿਤਕਾਂ ਵਿੱਚ ਤਿੰਨ ਭਾਰਤੀ ਵੀ ਸ਼ਾਮਲ ਹਨ, ਜਦਕਿ 30 ਹੋਰ ਲੋਕ ਜ਼ਖਮੀ ਹੋ ਗਏ। ਮਾਰੇ ਗਏ ਭਾਰਤੀ ਕੇਰਲ ਦੇ ਮਲੱਪੁਰਮ ਜ਼ਿਲ੍ਹੇ ਦੇ ਇੱਕੋ ਪਰਿਵਾਰ ਨਾਲ ਸਬੰਧਤ ਸਨ ਅਤੇ ਜੁੜਵਾਂ ਭੈਣ ਭਰਾ ਸਨ। ਟੱਕਰ ਤੋਂ ਬਾਅਦ ਕਈ ਵਾਹਨਾਂ ਨੂੰ ਅੱਗ ਲੱਗ ਗਈ। ਕੁਝ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ ਸਨ; ਇਸ ਲਈ, ਮ੍ਰਿਤਕਾਂ ਦੀ ਪਛਾਣ ਕਰਨ ਵਾਸਤੇ ਡੀਐਨਏ (DNA) ਟੈਸਟ ਕਰਵਾਏ ਜਾ ਰਹੇ ਹਨ।ਯੂ.ਏ.ਈ. ਦੇ ਗ੍ਰਹਿ ਮੰਤਰਾਲੇ ਅਨੁਸਾਰ, ਹਾਦਸੇ ਵਿਚ ਮਰਨ ਵਾਲਿਆਂ ਵਿੱਚ ਯੂ.ਏ.ਈ., ਓਮਾਨ, ਭਾਰਤ, ਬ੍ਰਾਜ਼ੀਲ, ਪਾਕਿਸਤਾਨ, ਜੌਰਡਨ ਅਤੇ ਮਿਸਰ ਦੇ ਨਾਗਰਿਕ ਸ਼ਾਮਲ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ ਤੀਹ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਵਿੱਚੋਂ ਲਗਭਗ ਅੱਧਿਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਬਾਕੀ ਅਜੇ ਵੀ ਡਾਕਟਰੀ ਦੇਖਰੇਖ ਹੇਠ ਹਨ।
Total Views: 4 ,
Real Estate



















