ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਦੀਵਾਲੀ ਦੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਪੰਜਾਬੀਆਂ ਦੀ ਮੌਤ ਹੋ ਗਈ। ਦੱਖਣੀ ਆਕਲੈਂਡ ਦੇ ਟਾਕਾਨੀਨੀ ਇਲਾਕੇ ਵਿਚ, ਇਕ ਕਾਰ ਬੇਕਾਬੂ ਹੋ ਕੇ ਇੱਕ ਰੈਸਟੋਰੈਂਟ ਵਿੱਚ ਜਾ ਵੜੀ, ਜਿਸ ਕਾਰਨ ਅੰਦਰ ਮੌਜੂਦ ਤਿੰਨਾਂ ਪੰਜਾਬੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦੇ ਦੋ ਨੌਜਵਾਨ ਅਤੇ ਇੱਕ ਨਵ-ਵਿਆਹੁਤਾ ਔਰਤ ਸ਼ਾਮਲ ਹਨ।ਮ੍ਰਿਤਕਾਂ ਦੀ ਪਛਾਣ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਨਿਆਣਾ ਖੁਰਦ ਦੇ ਰਹਿਣ ਵਾਲੇ 33 ਸਾਲਾ ਸੁਖਦੀਪ ਸਿੰਘ, ਉਨ੍ਹਾਂ ਦੀ 29 ਸਾਲਾ ਪਤਨੀ ਸੁਖਵੀਰ ਕੌਰ ਵਜੋਂ ਹੋਈ ਹੈ, ਜਦਕਿ ਇਕ ਮ੍ਰਿਤਕ ਗੁਰਪ੍ਰੀਤ ਸਿੰਘ ਭੀਖੀ ਦਾ ਰਹਿਣ ਵਾਲਾ ਸੀ। ਸੁਖਦੀਪ ਸਿੰਘ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਨਿਊਜ਼ੀਲੈਂਡ ਵਿੱਚ ਰਹਿ ਰਹੇ ਸਨ। ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਸੁਖਵੀਰ ਕੌਰ ਨਾਲ ਵਿਆਹ ਕਰਵਾਇਆ ਸੀ ਤੇ ਸੁਖਵੀਰ ਕੁਝ ਮਹੀਨੇ ਪਹਿਲਾਂ ਹੀ ਆਪਣੇ ਪਤੀ ਕੋਲ ਨਿਊਜ਼ੀਲੈਂਡ ਪਹੁੰਚੀ ਸੀ।
Total Views: 1 ,
Real Estate




















