ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਹੁੰਦਿਆਂ ਆਪ ਆਗੂ ਨੇ ਛੱਡੀ ਪਾਰਟੀ, ਦਿੱਤਾ ਅਸਤੀਫਾ!

ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ (AAP) ਤੋਂ ਇਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਇਸਤੀਫਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ। ਉਨ੍ਹਾਂ ਦੇ ਨਾਲ, ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ ਛੀਨਾ ਅਤੇ ਹਲਕੇ ਦੇ ਐਸਸੀ ਵਿੰਗ ਦੇ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਝੋਟੀ ਨੇ ਵੀ ਪਾਰਟੀ ਛੱਡ ਦਿੱਤੀ ਹੈ। ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਪਿਛਲੇ 13 ਸਾਲਾਂ ਤੋਂ ਜੁੜੇ ਹੋਏ ਸਨ ਅਤੇ ਉਨ੍ਹਾਂ ਨੇ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਸਮੇਤ ਨਸ਼ੇ ਦੇ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਖੇਤਰ ਦੇ ਘਰ-ਘਰ ਤੱਕ ਪਹੁੰਚ ਬਣਾਈ ਸੀ।
Total Views: 2 ,
Real Estate