ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਕਾਨੂੰਨੀ ਟੀਮ ਵੱਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਦਾਦੀ ਦੇ ਅਕਾਲ ਚਲਾਣੇ ਮਗਰੋਂ ਪਰਿਵਾਰ ਨੇ ਅਦਾਲਤ ਤੋਂ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਦੀ ਮੰਗ ਕੀਤੀ ਸੀ, ਤਾਂ ਜੋ ਉਹ ਅੰਤਿਮ ਰਸਮਾਂ ਨਿਭਾ ਸਕੇ।
Real Estate




















