ਕੇਂਦਰ ਸਰਕਾਰ ਅਗਲੇ ਹਫ਼ਤੇ 20 ਤੋਂ 22 ਨਵੰਬਰ ਦਰਮਿਆਨ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ ਵਿੱਚ ਹੈ। ਸਰਕਾਰ ਹਲਕਾਬੰਦੀ ਜ਼ਰੀਏ ਲੋਕ ਸਭਾ ਦੀਆਂ ਮੌਜੂਦਾ 543 ਸੀਟਾਂ ਦੀ ਗਿਣਤੀ ਵਧਾ ਕੇ 850 ਕਰਨ ਸਬੰਧੀ ਸੰਵਿਧਾਨਕ ਸੋਧ ਬਿੱਲ ਪਾਸ ਕਰਵਾਉਣ ਲਈ ਪੱਬਾਂ ਭਾਰ ਹੈ। ਇਸ ਸੋਧ ਨੂੰ ਹਰੀ ਝੰਡੀ ਮਿਲਣ ਦੇ ਨਾਲ ਹੀ 2029 ਦੀਆਂ ਆਮ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਸੰਸਦ ਵਿੱਚ 33 ਫ਼ੀਸਦ ਰਾਖਵਾਂਕਰਨ ਦੇਣ ਦਾ ਰਾਹ ਪੱਧਰਾ ਹੋ ਜਾਵੇਗਾ। ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ ਸਰਕਾਰ ਕੋਲ ਹਾਲਾਂਕਿ ਇਸ ਲਈ ਲੋੜੀਂਦਾ ਬਹੁਮਤ ਨਹੀਂ ਹੈ।ਵਿਸ਼ੇਸ਼ ਇਜਲਾਸ ਸਬੰਧੀ ਇਸ਼ਾਰਾ ਅਜਿਹੇ ਮੌਕੇ ਮਿਲਿਆ ਹੈ ਜਦੋਂ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਸਰਕਾਰ ਦੇ ਇਰਾਦਿਆਂ ’ਤੇ ਸਵਾਲ ਚੁੱਕ ਰਹੀ ਹੈ ਅਤੇ ਐੱਸ ਆਈ ਆਰ ਦੇ ਮੁੱਦੇ ’ਤੇ ਰਾਜਨੀਤਕ ਮਾਹੌਲ ਕਾਫੀ ਤਣਾਅਪੂਰਨ ਅਤੇ ਟਕਰਾਅ ਵਾਲਾ ਬਣਿਆ ਹੋਇਆ ਹੈ।
Total Views: 1 ,
Real Estate




















