ਅਮਰੀਕੀ ਯੂਨੀਵਰਸਿਟੀਆਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਭਾਰੀ ਗਿਰਾਵਟ

ਟਰੰਪ ਵੱਲੋਂ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਨ ਅਤੇ ਉੱਚ ਸਿੱਖਿਆ ਢਾਂਚੇ ਵਿੱਚ ਕੀਤੇ ਜਾ ਰਹੇ ਬਦਲਾਵਾਂ ਕਾਰਨ, ਅਮਰੀਕੀ ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਆਈ ਹੈ।ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਜੂਕੇਸ਼ਨ (IIE) ਦੇ ਇੱਕ ਸਰਵੇਖਣ ਅਨੁਸਾਰ, ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਕੁੱਲ 9 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਪਹਿਲੀ ਵਾਰ ਅਮਰੀਕਾ ਆਉਣ ਵਾਲੇ ਨਵੇਂ ਵਿਦਿਆਰਥੀਆਂ ਦੀ ਗਿਣਤੀ ਵੀ 15 ਫੀਸਦੀ ਘਟੀ ਹੈ। ਰਿਪੋਰਟ ਮੁਤਾਬਕ, ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ।ਅਮੈਰੀਕਨ ਐਸੋਸੀਏਸ਼ਨ ਆਫ਼ ਯੂਨੀਵਰਸਿਟੀ ਪ੍ਰੋਫੈਸਰਜ਼ ਦੀ ਜਨਰਲ ਕੌਂਸਲ, ਵੀਨਾ ਦੁਬਲ ਨੇ ਕਿਹਾ, “ਕੋਈ ਵੀ ਹੁਣ ਆਪਣੇ ਬੱਚਿਆਂ ਨੂੰ ਅਮਰੀਕਾ ਪੜ੍ਹਨ ਲਈ ਭੇਜਣਾ ਨਹੀਂ ਚਾਹੁੰਦਾ। ਇਹ ਹੁਣ ਇੱਕ ਅਸੁਰੱਖਿਅਤ ਥਾਂ ਜਾਪਦੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਦੁਨੀਆ ਭਰ ਦੇ ਪਰਿਵਾਰਾਂ ਨੂੰ ਇਹੀ ਸੁਨੇਹਾ ਦਿੱਤਾ ਜਾ ਰਿਹਾ ਹੈ।”

Total Views: 7 ,
Real Estate