ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਮਨਜ਼ੂਰ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਇਸ ਪੈਕੇਜ ਵਿੱਚ ਪ੍ਰਧਾਨ ਮੰਤਰੀ ਕੌਮੀਂ ਕ੍ਰਿਸ਼ੀ ਵਿਕਾਸ ਯੋਜਨਾ (PM-RKVY) ਤਹਿਤ 254.20 ਕਰੋੜ ਰੁਪਏ ਅਤੇ 98.44 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਨਵੇਂ ਪ੍ਰੋਜੈਕਟਾਂ ਦੀ ਮਨਜ਼ੂਰੀ ਸ਼ਾਮਲ ਹੈ।ਜ਼ਿਲ੍ਹਾ ਮੁਹਾਲੀ ਦੇ ਪਿੰਡ ਬਦਰਪੁਰ ਵਿਖੇ ‘ਖੇਤ ਬਚਾਓ ਅਭਿਆਨ’ ਪ੍ਰੋਗਰਾਮ ਦੌਰਾਨ ਮੰਤਰੀ ਚੌਹਾਨ ਨੇ ਕਿਹਾ ਕਿ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਸਾਨਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਸਰਕਾਰਾਂ ਵੱਖੋ-ਵੱਖਰੀਆਂ ਹੋ ਸਕਦੀਆਂ ਹਨ, ਪਰ ਕਿਸਾਨਾਂ ਦੀ ਸੇਵਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।” ਉਨ੍ਹਾਂ ਭਰੋਸਾ ਜਤਾਇਆ ਕਿ ਇਨ੍ਹਾਂ ਫੰਡਾਂ ਨਾਲ ਸੂਬੇ ਵਿੱਚ ਖੇਤੀ ਉਤਪਾਦਕਤਾ ਵਧੇਗੀ, ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ ਅਤੇ ਸਮੁੱਚੇ ਖੇਤੀ ਵਿਕਾਸ ਨੂੰ ਰਫ਼ਤਾਰ ਮਿਲੇਗੀ।

Total Views: 2 ,
Real Estate