ਇਸ ਦਿਨ ਜੇਲ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਸ੍ਰ. ਹਰਜੋਤ ਸਿੰਘ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਣਯੋਗ ਐਡੀਸ਼ਨਲ ਸੈਸ਼ਨਜ਼ ਜੱਜ, ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਹੁਕਮ ਸੁਣਾਇਆ ਗਿਆ ਹੈ। ਮਾਣਯੋਗ ਅਦਾਲਤ ਨੇ ਹੁਕਮ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ  ਨੂੰ 21 ਨਵੰਬਰ 2026 ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ, ਹਿਰਾਸਤ ਵਿੱਚ ਹੀ, ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਜਾਵੇ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਪਹਿਲਾਂ ਮਿਤੀ 13 ਨਵੰਬਰ 2026 ਨੂੰ ਜਾਰੀ ਕੀਤੇ ਹੁਕਮ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ।

Total Views: 11 ,
Real Estate