ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ PCS ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵੱਲੋਂ ਕਰਵਾਈ ਗਈ ਪੀ.ਸੀ.ਐੱਸ. (ਐਗਜ਼ੀਕਿਊਟਿਵ ਬ੍ਰਾਂਚ) ਅਤੇ ਸਹਾਇਕ ਸੇਵਾਵਾਂ ਦੀ ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਉੱਠੇ ਵਿਵਾਦ ‘ਤੇ ਅੱਜ ਇੱਕ ਅਹਿਮ ਅਤੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਪ੍ਰੀਖਿਆ ਦੇ ਨਤੀਜਿਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਅਗਲੀ ਸਾਰੀ ਚੋਣ ਪ੍ਰਕਿਰਿਆ ‘ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਨਾਲ ਜਿੱਥੇ ਪੀ.ਪੀ.ਐੱਸ.ਸੀ. ਦੀ ਕਾਰਜਪ੍ਰਣਾਲੀ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਬੀਤੀ 4 ਨਵੰਬਰ 2026 ਨੂੰ ਪੀ.ਸੀ.ਐੱਸ. ਮੁੱਖ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਸਨ। ਇਨ੍ਹਾਂ ਨਤੀਜਿਆਂ ਦੇ ਸਾਹਮਣੇ ਆਉਣ ਸਾਰ ਹੀ ਪ੍ਰੀਖਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਹੋ ਗਏ ਸਨ। ਨਤੀਜਿਆਂ ਵਿੱਚ ਵੱਡੇ ਪੱਧਰ ‘ਤੇ ਬੇਨਿਯਮੀਆਂ, ਧਾਂਦਲੀ ਅਤੇ ਮਿਲੀਭੁਗਤ ਦੇ ਇਲਜ਼ਾਮ ਲਗਾਉਂਦਿਆਂ ਉਮੀਦਵਾਰ ਪ੍ਰੀਤੀ ਸ਼ਰਮਾ ਅਤੇ ਹੋਰ ਪ੍ਰੀਖਿਆਰਥੀਆਂ ਵੱਲੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ।

Total Views: 6 ,
Real Estate