ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚੋਂ ਬਾਹਰ ਆਏ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਅੰਮ੍ਰਿਤਸਰ ਦਿਹਾਤੀ ਪੁਲੀਸ ਦੀ ਟੀਮ ਡੀਐੱਸਪੀ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਡਿਬਰੂਗੜ੍ਹ ਪਹੁੰਚ ਗਈ ਸੀ। ਇਹ ਪੁਲੀਸ ਟੀਮ ਕੁਝ ਚਿਰ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਬਰੂਗੜ੍ਹ ਤੋਂ ਦਿੱਲੀ ਲੈ ਕੇ ਪਹੁੰਚੇਗੀ। ਇਸ ਤੋਂ ਬਾਅਦ ਭਲਕੇ 21 ਨਵੰਬਰ ਨੂੰ ਦੁਪਹਿਰ 2:30 ਵਜੇ ਦੇ ਕਰੀਬ ਹਵਾਈ ਜਹਾਜ਼ ਰਾਹੀਂ ਪੰਜਾਬ ਲਈ ਰਵਾਨਾ ਹੋਣਗੇ।

Total Views: 4 ,
Real Estate