ਪੰਜਾਬੀ ਮੂਲ ਦੇ ਨਵਦੀਪ ਬੈਂਸ ਓਨਟਾਰੀਓ ਲਿਬਰਲ ਪਾਰਟੀ ਦੇ ਨਵੇਂ ਨੇਤਾ ਚੁਣੇ ਗਏ

ਕੈਨੇਡਾ ਦੇ  ਸਾਬਕਾ ਮੰਤਰੀ ਨਵਦੀਪ ਬੈਂਸ ਨੂੰ ਓਨਟਾਰੀਓ ਲਿਬਰਲ ਪਾਰਟੀ ਦਾ ਨਵਾਂ ਨੇਤਾ ਚੁਣ ਲਿਆ ਗਿਆ ਹੈ। ਨੌਂ ਮਹੀਨਿਆਂ ਤੱਕ ਚੱਲੀ ਬੇਹੱਦ ਦਿਲਚਸਪ ਅਤੇ ਫਸਵੀਂ ਲੀਡਰਸ਼ਿਪ ਚੋਣ ਦੇ ਆਖ਼ਰੀ ਦੌਰ ਵਿੱਚ ਨਵਦੀਪ ਬੈਂਸ ਨੇ 50.3 ਫ਼ੀਸਦੀ ਵੋਟਾਂ ਹਾਸਲ ਕਰਕੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਸੂਬਾਈ ਵਿਧਾਇਕ ਲੀ ਫੇਅਰਕਲੋ (Lee Fairclough) ਨੂੰ ਇੱਕ ਫ਼ੀਸਦੀ ਤੋਂ ਵੀ ਘੱਟ ਦੇ ਫ਼ਰਕ ਨਾਲ ਮਾਤ ਦਿੱਤੀ। ਟੋਰਾਂਟੋ ਦੇ ਡਾਊਨਟਾਊਨ ਵਿਖੇ 1,000 ਤੋਂ ਵੱਧ ਪਾਰਟੀ ਮੈਂਬਰਾਂ ਅਤੇ ਸਮਰਥਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨਵਦੀਪ ਬੈਂਸ ਨੇ ਲੀਡਰਸ਼ਿਪ ਦੌੜ ਵਿੱਚ ਸ਼ਾਮਲ ਹੋਰ ਉਮੀਦਵਾਰਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਨੂੰ ਮੁੜ ਜਥੇਬੰਦ ਕਰਨ ਲਈ ਸਮੂਹਿਕ ਯਤਨਾਂ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਦਾ ਮੁਕਾਬਲਾ ਖ਼ਤਮ ਹੋ ਗਿਆ ਹੈ, ਪਰ ਪਾਰਟੀ ਦਾ ਅਸਲ ਸਿਆਸੀ ਸੰਘਰਸ਼ ਹੁਣ ਸ਼ੁਰੂ ਹੋਇਆ ਹੈ, ਜਿਸ ਦਾ ਮੁੱਖ ਟੀਚਾ ਓਨਟਾਰੀਓ ਵਿੱਚ ਪ੍ਰੀਮੀਅਰ ਡੱਗ ਫੋਰਡ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਸਰਕਾਰ ਨੂੰ ਚਲਦਾ ਕਰਨਾ ਹੈ।

Real Estate