ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਐਚ.ਐਸ. ਭੁੱਲਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ। ਜਾਂਚ ਏਜੰਸੀ ਨੇ ਪੰਜਾਬ ਦੇ ਸੱਤ ਮੌਜੂਦਾ ਅਤੇ ਸੇਵਾਮੁਕਤ ਸੀਨੀਅਰ ਅਫ਼ਸਰਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ IAS ਅਤੇ IPS ਅਧਿਕਾਰੀ ਵੀ ਸ਼ਾਮਲ ਹਨ।ਅਧਿਕਾਰਤ ਸੂਤਰਾਂ ਮੁਤਾਬਕ, ਸੰਮਨ ਕੀਤੇ ਗਏ ਸੱਤ ਅਧਿਕਾਰੀਆਂ ਵਿੱਚੋਂ 5 ਪੰਜਾਬ ਸਰਕਾਰ ਵਿੱਚ ਇਸ ਸਮੇਂ ਅਹਿਮ ਅਹੁਦਿਆਂ ’ਤੇ ਤਾਇਨਾਤ ਹਨ, ਜਦਕਿ ਦੋ ਸੇਵਾਮੁਕਤ ਹੋ ਚੁੱਕੇ ਹਨ। ED ਵੱਲੋਂ ਮੁਅੱਤਲ ਡੀਆਈਜੀ ਦੇ ਕਥਿਤ ਕਰੀਬੀ ਸਹਿਯੋਗੀ ਕ੍ਰਿਸ਼ਨੂ ਸ਼ਾਰਦਾ ਨਾਲ ਇਨ੍ਹਾਂ ਅਧਿਕਾਰੀਆਂ ਦੇ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸ਼ਾਰਦਾ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
Real Estate

















