ਪੰਜਾਬ ਪੁਲੀਸ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 274 ਏਐੱਸਪੀ ਅਤੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਪੁਲੀਸ ਹੈੱਡਕੁਆਰਟਰ ਚੰਡੀਗੜ੍ਹ ਵੱਲੋਂ ਇਹ ਹੁਕਮ ਪੁਲੀਸ ਸਥਾਪਨਾ ਕਮੇਟੀ ਦੀ ਪ੍ਰਵਾਨਗੀ ਮਗਰੋਂ ਜਾਰੀ ਕੀਤੇ ਗਏ। ਇਸ ਫੇਰਬਦਲ ਵਿੱਚ ਵੱਖ-ਵੱਖ ਜ਼ਿਲ੍ਹਿਆਂ, ਪੁਲੀਸ ਰੇਂਜਾਂ ਅਤੇ ਵਿਸ਼ੇਸ਼ ਇਕਾਈਆਂ ਵਿੱਚ ਤਾਇਨਾਤ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਬਦਲੀਆਂ ਗਈਆਂ ਹਨ।ਇਨ੍ਹਾਂ ਤਬਾਦਲਿਆਂ ਵਿੱਚ ਹਾਲ ਹੀ ਵਿੱਚ ਇੰਸਪੈਕਟਰ ਤੋਂ ਡੀਐੱਸਪੀ ਵਜੋਂ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਤੋਂ ਇਲਾਵਾ ਸਿਖਲਾਈ ਪੂਰੀ ਕਰਕੇ ਪਰਤੇ ਅਧਿਕਾਰੀ ਵੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੇ ਮੌਜੂਦਾ ਅਹੁਦਿਆਂ ਤੋਂ ਫਾਰਗ ਹੋ ਕੇ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਅਹੁਦਾ ਸੰਭਾਲਣ ਅਤੇ ਇਸ ਸਬੰਧੀ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
Total Views: 1 ,
Real Estate

















