ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਵਿਰੁੱਧ ਚੱਲ ਰਹੀ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ਉਨ੍ਹਾਂ ਸਮੇਤ ਉਨ੍ਹਾਂ ਦੇ ਪਤੀ, ਧਰਮਕੋਟ ਤੋਂ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਪਰਿਵਾਰਕ ਮੈਂਬਰਾਂ ਅਤੇ ਪੰਜਾਬ ਸਰਕਾਰ ਦੇ ਕਈ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ।ਸੂਤਰਾਂ ਅਨੁਸਾਰ, ਜਾਂਚ ਏਜੰਸੀ ਨੇ ਧਰਮਕੋਟ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਲਾਡੀ ਢੋਸ ਨੂੰ 27 ਨਵੰਬਰ ਨੂੰ ਆਪਣੇ ਚੰਡੀਗੜ੍ਹ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਇਸੇ ਤਰ੍ਹਾਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ 26 ਨਵੰਬਰ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਅਰੋੜਾ ਨੂੰ 25 ਨਵੰਬਰ ਨੂੰ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਗਿਆ ਹੈ।ਈ.ਡੀ. ਨੇ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ ਨੂੰ 27 ਨਵੰਬਰ, ਭਰਾ ਵਲਜਿੰਦਰ ਸਿੰਘ ਨੂੰ 30 ਨਵੰਬਰ ਅਤੇ ਮਾਮਾ ਹਰਮਿੰਦਰ ਸਿੰਘ ਨੂੰ 2 ਦਸੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਪੁੱਛਗਿੱਛ ਲਈ ਸੱਦੇ ਗਏ ਸਰਕਾਰੀ ਅਧਿਕਾਰੀਆਂ ਵਿੱਚ ਮੋਗਾ ਦੇ ਜ਼ਿਲ੍ਹਾ ਮਾਲ ਅਫ਼ਸਰ (DRO) ਗੁਰਦੇਵ ਸਿੰਘ ਧਾਮ, ਪਟਵਾਰੀ ਨਿਰਵੈਰ ਸਿੰਘ ਅਤੇ ਮੋਗਾ ਦੇ ਸਾਬਕਾ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਸ਼ਾਮਲ ਹਨ। ਇਸ ਤੋਂ ਇਲਾਵਾ ਵਿਧਾਇਕਾ ਨਾਲ ਜੁੜੇ ਇੱਕ ਹਸਪਤਾਲ-ਕਮ-ਨਸ਼ਾ ਛੁਡਾਊ ਕੇਂਦਰ ਦੇ ਭਾਈਵਾਲ ਅਤੇ ਡਾਇਰੈਕਟਰ ਲਖਵਿੰਦਰ ਨਾਮਕ ਵਿਅਕਤੀ ਨੂੰ ਵੀ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਵਿਧਾਇਕਾ ਅਮਨਦੀਪ ਅਰੋੜਾ, ਵਿਧਾਇਕ ਲਾਡੀ ਢੋਸ ਅਤੇ ਰਿਸ਼ਤੇਦਾਰਾਂ ਨੂੰ ED ਦੇ ਸੰਮਨ
Real Estate

















