ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਤਿੰਨ ਦਿਨਾ ਹੜਤਾਲ ਮੁਲਤਵੀ

prtcਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਠੇਕਾ ਮੁਲਾਜ਼ਮਾਂ ਨੇ ਅੱਜ ਤੋਂ ਸ਼ੁਰੂ ਹੋਣ ਵਾਲੀ ਤਿੰਨ ਦਿਨਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਸੂਬੇ ਦੇ ਟਰਾਂਸਪੋਰਟ ਵਿਭਾਗ ਵੱਲੋਂ ਨਵੇਂ ਸਿਰੇ ਤੋਂ ਭਰੋਸਾ ਦਿੱਤੇ ਜਾਣ ਮਗਰੋਂ ਮੁਲਾਜ਼ਮਾਂ ਨੇ ਇਹ ਫ਼ੈਸਲਾ ਲਿਆ ਹੈ। ਇਸ ਨਾਲ ਫਿਲਹਾਲ ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਜਾਰੀ ਰਹੇਗੀ ਅਤੇ ਮੁਸਾਫ਼ਰਾਂ ਨੂੰ ਰਾਹਤ ਮਿਲੇਗੀ।ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਿਚਾਲੇ ਮੰਗਲਵਾਰ ਸ਼ਾਮ ਨੂੰ ਫੋਨ ’ਤੇ ਹੋਈ ਗੱਲਬਾਤ ਮਗਰੋਂ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ।ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਬੁੱਧਵਾਰ ਦੁਪਹਿਰ ਤੱਕ ਦਾ ਸਮਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਹੀ ਯੂਨੀਅਨ ਅਗਲੀ ਕਾਰਵਾਈ ਬਾਰੇ ਫ਼ੈਸਲਾ ਕਰੇਗੀ।

Total Views: 2 ,
Real Estate