ਮਿਸਰ ਦੀ ਰਾਜਧਾਨੀ ਕਾਹਿਰਾ ਦੇ ਨੇੜੇ ਇੱਕ ਹਾਈਵੇਅ ‘ਤੇ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਇਸ ਦੌਰਾਨ ਮੌਕੇ ‘ਤੇ ਮੌਜੂਦ ਦੋ ਦਰਜਨ ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਸੜ ਗਏ।ਮਿਸਰ ਦੇ ਸਿਹਤ ਮੰਤਰਾਲੇ ਅਨੁਸਾਰ, ਇਸ ਹਾਦਸੇ ਵਿੱਚ 31 ਲੋਕਾਂ ਦੀ ਮੌਤ ਹੋ ਗਈ ਅਤੇ 21 ਤੋਂ ਵੱਧ ਹੋਰ ਲੋਕ ਜ਼ਖ਼ਮੀ ਹੋ ਗਏ। ਲੋਕਾਂ ਨੂੰ ਸੜਦੀਆਂ ਹੋਈਆਂ ਕਾਰਾਂ ਵਿੱਚੋਂ ਬਾਹਰ ਕੱਢਿਆ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, ਤੇਲ ਨਾਲ ਭਰਿਆ ਇੱਕ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਧਮਾਕਾ ਹੋਇਆ ਪਰ ਹੁਣ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
Total Views: 2 ,
Real Estate




















