‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਫਟੀ ਕੌਫ਼ੀ ਮਸ਼ੀਨ; ਇੱਕ ਦੀ ਮੌਤ

ਮੋਗਾ-ਲੁਧਿਆਣਾ ਕੌਮੀ ਮਾਰਗ ਉੱਤੇ ਪਿੰਡ ਨੱਥੂਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਸੂਬਾ ਪੱਧਰੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰੈਲੀ ਸਥਾਨ ’ਤੇ ਲੱਗੀ ਕੌਫ਼ੀ ਮਸ਼ੀਨ ਫਟਣ ਕਾਰਨ ਇੱਕ ਕਾਮੇ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਇਹ ਕੌਫ਼ੀ ਮਸ਼ੀਨ ਰੈਲੀ ਦੌਰਾਨ ਮੀਡੀਆ ਕਰਮਚਾਰੀਆਂ ਅਤੇ ਪੱਤਰਕਾਰਾਂ ਲਈ ਖਾਣੇ ਦੇ ਪ੍ਰਬੰਧ ਵਾਸਤੇ ਤਿਆਰ ਕੀਤੇ ਗਏ ਪੰਡਾਲ ਵਿੱਚ ਲਗਾਈ ਗਈ ਸੀ। ਇਸੇ ਪੰਡਾਲ ਵਿੱਚ ਕੌਫ਼ੀ ਬਣਾਉਣ ਲਈ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਸੀ।

Total Views: 1 ,
Real Estate