Bisleri ਖ਼ਿਲਾਫ਼ ਇੱਕ ਹੋਰ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਫੂਡ ਰੈਗੂਲੇਟਰ FSSAI ਨੇ ਬਿਸਲੇਰੀ ਇੰਟਰਨੈਸ਼ਨਲ ਦੇ ਪੱਛਮੀ ਬੰਗਾਲ ਪਲਾਂਟ ਤੋਂ ਲਏ ਗਏ ਪੈਕ ਕੀਤੇ ਪੀਣ ਵਾਲੇ ਪਾਣੀ ਦਾ ਸੈਂਪਲ ਲੈਬਾਰਟਰੀ ਟੈਸਟ ਵਿੱਚ ਫੇਲ੍ਹ ਹੋਣ ਤੋਂ ਬਾਅਦ ਕੰਪਨੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੈਂਪਲ ਵਿੱਚ ਕੋਲੀਫਾਰਮ ਬੈਕਟੀਰੀਆ ਪਾਇਆ ਗਿਆ ਹੈ। ਇਸ ਕਿਸਮ ਦਾ ਬੈਕਟੀਰੀਆ ਸੀਵਰੇਜ ਲੀਕ ਹੋਣ ਜਾਂ ਟੁੱਟੀਆਂ ਪਾਈਪਾਂ ਸਮੇਤ ਹੋਰ ਰਸਤਿਆਂ ਰਾਹੀਂ ਪਾਣੀ ਦੀਆਂ ਪ੍ਰਣਾਲੀਆਂ ਵਿੱਚ ਦਾਖਲ ਹੋ ਸਕਦਾ ਹੈ।ਇਹ ਕਾਰਵਾਈ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (FSSAI) ਵੱਲੋਂ ਦੇਸ਼ ਵਿੱਚ ਪੈਕ ਕੀਤੇ ਪੀਣ ਵਾਲੇ ਪਾਣੀ ਦੇ ਖੇਤਰ ਦੀ ਇੱਕ ਪ੍ਰਮੁੱਖ ਕੰਪਨੀ, ਬਿਸਲੇਰੀ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਦਾ ਦੂਜਾ ਮਾਮਲਾ ਹੈ। ਐਤਵਾਰ ਨੂੰ FSSAI ਨੇ ਗੋਆ ਵਿੱਚ ਬਿਸਲੇਰੀ ਦੇ ਇੱਕ ਪਲਾਂਟ ਤੋਂ ਲਏ ਗਏ ਸੈਂਪਲ ਦੇ ਵੀ ਟੈਸਟ ਵਿੱਚ ਫੇਲ੍ਹ ਹੋਣ ਤੋਂ ਬਾਅਦ ਇਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ ਸੀ।

Total Views: 1 ,
Real Estate