28 ਨਵੰਬਰ (ਪਰਮਿੰਦਰ ਸਿੰਘ ਸਿੱਧੂ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਕਾਸ਼ ਪੁਰਬ ਮੌਕੇ ਚੋਣਾਂ ਤੋਂ ਪਹਿਲਾਂ ਗਠਜੋੜ ਦਾ ਐਲਾਨ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੀ ਪਹਿਲੀ ਰਸਮੀ ਮੀਟਿੰਗ ਕੀਤੀ। ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸ਼ਨਿੱਚਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਸਾਂਝੀ ਚੋਣ ਮੁਹਿੰਮ ਦੀ ਰਣਨੀਤੀ ਅਤੇ 8 ਦਸੰਬਰ ਨੂੰ ਮੋਗਾ ਵਿਖੇ ਪ੍ਰਸਤਾਵਿਤ ਰੈਲੀ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ। ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਅਤੇ ਦਲਜੀਤ ਸਿੰਘ ਚੀਮਾ ਸ਼ਾਮਲ ਸਨ। ਦੂਜੇ ਪਾਸੇ, ਭਾਜਪਾ ਵੱਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਅਨਿਲ ਸਰੀਨ ਅਤੇ ਅਸ਼ਵਨੀ ਸ਼ਰਮਾ ਹਾਜ਼ਰ ਸਨ।ਮੀਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ, ਜਿਸ ਵਿੱਚ ਸੁਖਬੀਰ ਸੁਖਬੀਰ ਸਿੰਘ ਬਾਦਲ ਨੇ ਕਿਹਾ, “ਮੈਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਗਲੇ ਦੋ ਮਹੀਨਿਆਂ ਤੱਕ ਸਾਂਝੇ ਤੌਰ ‘ਤੇ ਪ੍ਰਚਾਰ ਕਰਨ ਦੀ ਰਣਨੀਤੀ ‘ਤੇ ਵਿਚਾਰ ਕਰਨ ਲਈ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਆਪਣੇ ਘਰ ਸੱਦਾ ਦਿੱਤਾ ਸੀ। ਇਸ ਤੋਂ ਇਲਾਵਾ 8 ਦਸੰਬਰ ਦੀ ਰੈਲੀ ਦੇ ਮੱਦੇਨਜ਼ਰ ਵੀ ਚਰਚਾ ਕੀਤੀ ਗਈ। ਸਾਂਝੇ ਪ੍ਰੋਗਰਾਮਾਂ ‘ਤੇ ਵੀ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ। ਅਜਿਹੀਆਂ ਮੀਟਿੰਗਾਂ ਜਾਰੀ ਰਹਿਣਗੀਆਂ ਅਤੇ ਅਸੀਂ ਸਾਂਝੇ ਤੌਰ ‘ਤੇ ਇਹ ਚੋਣਾਂ ਲੜਨ ਦੀ ਯੋਜਨਾ ਤਿਆਰ ਕਰਾਂਗੇ।”ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਖੁਸ਼ਹਾਲੀ ਦੇ ਉਦੇਸ਼ ਨਾਲ ਕੀਤਾ ਗਿਆ ਹੈ ਅਤੇ ਵਿਚਾਰ-ਵਟਾਂਦਰਾ ਮੁੱਖ ਤੌਰ ‘ਤੇ ਸੂਬੇ ਨੂੰ ਅੱਗੇ ਲਿਜਾਣ ‘ਤੇ ਕੇਂਦਰਿਤ ਰਿਹਾ।ਇਸ ਦੌਰਾਨ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ, “ਮੋਗਾ ਵਿਖੇ ਪ੍ਰਸਤਾਵਿਤ ਰੈਲੀ ਸਾਬਕਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜਨਮ ਵਰ੍ਹੇਗੰਢ ਮੌਕੇ ਕਰਵਾਈ ਜਾ ਰਹੀ ਹੈ।” ਭਾਜਪਾ ਆਗੂ ਨੇ ਕਿਹਾ ਕਿ ਇਹ ਗਠਜੋੜ ਮਹਿਜ਼ ਐੱਨ ਡੀ ਏ (NDA) ਦਾ ਸ਼ਕਤੀ ਪ੍ਰਦਰਸ਼ਨ ਨਹੀਂ ਹੈ, ਸਗੋਂ ਲੋਕਾਂ ਦੀਆਂ ਭਾਵਨਾਵਾਂ ਅਤੇ ‘ਆਪ’ ਸਰਕਾਰ ਵਿਰੁੱਧ ਲੋਕਾਂ ਦੇ ਗੁੱਸੇ ਦਾ ਪ੍ਰਗਟਾਵਾ ਹੈ।
ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਭਾਜਪਾ-ਅਕਾਲੀ ਦਲ ਨੇ ਉਲੀਕੀ ਚੋਣ ਮੁਹਿੰਮ ਦੀ ਰੂਪ-ਰੇਖਾ
Real Estate



















