ਪੰਜਾਬ ਵਿਚਲੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਰੋਕਣ ਲਈ ਕਦਮ ਨਾ ਚੁੱਕੇ ਤਾਂ ਸਾਲ 2026 ਤੱਕ 50 ਫੀਸਦੀ ਪਾਣੀ ਪੀਣਯੋਗ ਨਹੀਂ ਰਹੇਗਾ। ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਵਿਚਾਰਾਂ ਕੀਤੀਆਂ ਗਈਆਂ।ਇਸ ਲਈ ਅਜੇ ਚਾਰ ਮੈਂਬਰੀ ਕੈਬਨਿਟ ਸਬ ਕਮੇਟੀ ਤਾਂ ਬਣਾਈ ਹੈ ਪਰ ਅਜੇ ਵੀ ਇਹ ਮਸਲਾ ਹੱਲ ਹੋਣ ਲਈ ਟਾਈਮ ਲੱਗੇਗਾ। ਪਾਣੀਆਂ ਬਾਰੇ ਅਥਾਰਿਟੀ ਬਣਾਉਣ ਬਾਰੇ ਬਿੱਲ ਪੰਜਾਬ ਵਿਧਾਨ ਸਭਾ ਦੇ ਪਿਛਲੇ ਸਰਦ ਰੁੱਤ ਇਜਲਾਸ ਵਿੱਚ ਲਿਆਂਦਾ ਜਾਣਾ ਸੀ। ਉਸ ਵੇਲੇ ਚਾਰ ਮੰਤਰੀਆਂ ਦੇ ਵਿਰੋਧ ਕਰਕੇ ਇਹ ਬਿਲ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਮਾਮਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਮੈਂਬਰੀ ਕੈਬਨਿਟ ਸਬ ਕਮੇਟੀ ਬਣਾ ਦਿੱਤੀ। ਇਹ ਕਮੇਟੀ ਅਥਾਰਿਟੀ ਬਣਾਉਣ ਲਈ ਬਿੱਲ ਦੇ ਖਰੜੇ ਦਾ ਅਧਿਐਨ ਕਰਨ ਮਗਰੋਂ ਆਪਣੇ ਇਤਰਾਜ਼ ਤੇ ਸੁਝਾਅ ਵਜ਼ਾਰਤ ਨੂੰ ਦੇਵੇਗੀ। ਸਬ ਕਮੇਟੀ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ ਤੇ ਰਜ਼ੀਆ ਸੁਲਤਾਨਾ ਨੂੰ ਸ਼ਾਮਲ ਕੀਤਾ ਗਿਆ ਹੈ।
ਧਰਤੀ ਹੇਠਲਾ ਡਿੱਗਦਾ ਪਾਣੀ ਦਾਂ ਪੱਧਰ ਸਰਕਾਰ ਕਮੇਟੀਆ ਬਣਾਉਣ ਤੱਕ ਸੀਮਿਤ,ਅੰਕੜੇ-2026 ਤੱਕ 50 ਫੀਸਦੀ ਪਾਣੀ ਪੀਣਯੋਗ ਨਹੀਂ ਰਹੇਗਾ
Total Views: 441 ,
Real Estate


















