ਫਤਿਹਵੀਰ ਦੀ ਮੌਤ ਦੇ ਰੋਸ ਵਜੋਂ ਅੱਜ ਸੰਗਰੂਰ ਬੰਦ

ਫਤਿਹਵੀਰ ਸਿੰਘ ਦੀ ਹੋਈ ਮੌਤ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਅੱਜ ਸੰਗਰੂਰ ਪੂਰੀ ਤਰ੍ਹਾਂ ਬੰਦ ਕੀਤਾ ਗਿਆ। ਸੰਗਰੂਰ ਦੀਆਂ ਵੱਖ ਵੱਖ ਜਨਤਕ, ਜਮਹੂਰੀ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਫਤਿਹਵੀਰ ਨੂੰ ਕੱਢਣ ਵਿਚ ਕੀਤੀ ਗਈ ਨਾਕਾਮੀ ਨੂੰ ਲੈ ਕੇ ਅੱਜ ਸੰਗਰੂਰ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ। ਇਸ ਸੱਦੇ ਉਤੇ ਅੱਜ ਸੰਗਰੂਰ ਸ਼ਹਿਰ ਪੂਰੀ ਤਰ੍ਹਾਂ ਬੰਦ ਹੈ। ਲੋਕਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ।ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਬੀਤੇ ਕੱਲ੍ਹ ਸੰਗਰੂਰ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਜਾਮ ਲਗਾਏ ਗਏ ਸਨ ਤੇ ਸੁਨਾਮ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ ਸੀ।

Total Views: 28 ,
Real Estate