ਅਮਰੀਕਾ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਕੱਢਣ ਦਾ ਕੰਮ ਅਗਲੇ ਹਫ਼ਤੇ ਤੋਂ ਸੁ਼ਰੂ ਕਰ ਦੇਵੇਗਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਗਲੇ ਹਫ਼ਤੇ ਤੋਂ ‘ਲੱਖਾਂ’ ਗੈਰਕਾਨੂੰਨੀ ਪਰਵਾਸੀਆਂ ਨੂੰ ਮੁਲਕ ’ਚੋਂ ਕੱਢਣ ਦਾ ਕੰਮ ਸ਼ੁਰੂ ਕਰ ਦੇਵੇਗਾ। ਅਮਰੀਕੀ ਸਦਰ ਨੇ ਕਿਹਾ ਕਿ ਗੁਆਟੇਮਾਲਾ ਸੁਰੱਖਿਅਤ-ਤੀਜਾ ਕਰਾਰ ਕਰਨ ਲਈ ਤਿਆਰ ਹੈ। ਇਸ ਕਰਾਰ ਤਹਿਤ ਗੁਆਟੇਮਾਲਾ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਪਰਵਾਸੀਆਂ ਨੂੰ ਸ਼ਰਨਾਰਥੀ ਦਰਜਾ ਲੈਣ ਲਈ ਪਹਿਲਾਂ ਅਪਲਾਈ ਕਰਨਾ ਹੋਵੇਗਾ।ਸਰਹੱਦ ਤੇ ਵੀ ਨਵੀਂ ਕੰਧ ਦਾ ਕੰਮ ਸੁ਼ਰੂ ਹੋ ਚੁੱਕਿਆ ਹੈ । ਦੂਜੇ ਪਾਸੇ ਅਮਰੀਕਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਵੀਜ਼ਾ ‘ਤੇ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਸਖ਼ਤ ਨੀਤੀਆਂ ਦਾ ਅਸਰ ਸਾਫ ਵੇਖਣ ਨੂੰ ਮਿਲ ਰਿਹਾ ਹੈ। ਇਸ ਸਾਲ ਵੀਜ਼ਾ ਪ੍ਰਕਿਰਿਆ ਵਿੱਚ ਜ਼ਿਆਦਾ ਸਮਾਂ ਲੱਗ ਰਿਹਾ ਹੈ। ਇਸ ਲਈ ਅਮਰੀਕਾ ਵਿੱਚ ਪੜ੍ਹਾਈ ਮਗਰੋਂ ਨੌਕਰੀ ਲਈ ਸੈਂਕੜੇ ਵਿਦਿਆਰਥੀ ਵੀਜ਼ਿਆਂ ਦਾ ਇੰਤਜ਼ਾਰ ਕਰ ਰਹੇ ਹਨ। ਅਮਰੀਕਾ ਵਿੱਚ ਫਸੇ ਹੋਏ ਇਨ੍ਹਾਂ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਵਿੱਚ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ।

Total Views: 141 ,
Real Estate