ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ

ਬਠਿੰਡਾ/ ਬਲਵਿੰਦਰ ਸਿੰਘ ਭੁੱਲਰ

ਅੱਜ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਵਿਖੇ ‘ 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ’ ਦੇ ਸੰਬੰਧ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵੱਲੋਂ ਇੱਕ ਯੋਗਾ ਕੈਂਪ ਆਯੋਜਿਤ ਕੀਤਾ ਗਿਆ। ਇਸ ਯੋਗਾ ਕੈਂਪ ਵਿੱਚ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰਜ਼, ਅਸਿਸਟੈਂਟ ਡਾਇਰੈਕਟਰਜ਼, ਪ੍ਰਿੰਸੀਪਲ, ਡੀਨ, ਵਿਭਾਗ ਮੁੱਖੀ, ਫੈਕਲਟੀ ਅਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਬਾਬਾ ਫ਼ਰੀਦ ਕਾਲਜ ਤੋਂ 3 ਪੀ.ਬੀ. ਨੇਵਲ, ਐਨ.ਸੀ.ਸੀ. ਯੂਨਿਟ ਦੇ ਐਨ.ਸੀ.ਸੀ. ਕੈਡਿਟਾਂ ਅਤੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 20, ਪੰਜਾਬ ਬਟਾਲੀਅਨ, ਐਨ।ਸੀ।ਸੀ। ਯੂਨਿਟ ਦੇ ਐਨ.ਸੀ.ਸੀ. ਕੈਡਿਟਾਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਕੈਂਪ ਵਿੱਚ ਯੋਗਾ ਬਾਰੇ ਜਾਣਕਾਰੀ ਦੇਣ ਲਈ ਗਿੱਦੜਬਾਹਾ ਤੋਂ ਯੋਗਾ ਟ੍ਰੇਨਰ ਕੁਲਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਯੋਗਾ ਟ੍ਰੇਨਰ ਕੁਲਦੀਪ ਸਿੰਘ ਨੇ ਯੋਗ ਦੀ ਮਹੱਤਤਾ ਅਤੇ ਵੱਖ- ਵੱਖ ਸਰੀਰਕ ਸਮੱਸਿਆਵਾਂ ਤੋਂ ਨਿਜਾਤ ਪਾਉਣ ਲਈ ਯੋਗ ਕ੍ਰਿਆਵਾਂ ਬਾਰੇ ਦੱਸਿਆ। ਸੂਰਜ ਨਮਸਕਾਰ ਤੋਂ ਲੈ ਕੇ ਵੱਖ-ਵੱਖ ਤਰ੍ਹਾਂ ਦੇ ਆਸਣਾਂ ਬਾਰੇ ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਧਿਆਨ ਕੇਂਦਰਤ ਕਰਨ ਅਤੇ ਯਾਦਾਸ਼ਤ ਵਧਾਉਣ ਲਈ ਯੋਗ ਆਸਣ ਬਹੁਤ ਲਾਭਦਾਇਕ ਹਨ। ਇਸ ਮੋਕੇ ਯੋਗਾ ਟ੍ਰੇਨਰ ਦੇ ਨਾਲ ਆਏ ਟਰੇਂਡ ਵਿਦਿਆਰਥੀਆਂ ਨੇ ਇਹਨਾਂ ਆਸਣਾਂ ਦਾ ਨਾਲੋ-ਨਾਲ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਿਖਾਇਆ। ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ। ਪ੍ਰਦੀਪ ਕੌੜਾ, ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਡਾ। ਮਨੀਸ਼ ਗੋਇਲ ਨੇ ਵਿਸ਼ੇਸ਼ ਤੌਰ ’ਤੇ ਇਸ ਯੋਗਾ ਕੈਂਪ ਵਿੱਚ ਹਿੱਸਾ ਲਿਆ ਅਤੇ ਵੱਖ-ਵੱਖ ਯੋਗ ਕ੍ਰਿਆਵਾਂ ਕੀਤੀਆਂ। ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਵਾਈਸ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਨੇ ਇਸ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕਰਦਿਆਂ ਖਾਸ ਤੌਰ ’ਤੇ ਯੋਗਾ ਟ੍ਰੇਨਰ ਕੁਲਦੀਪ ਸਿੰਘ ਅਤੇ ਉਹਨਾਂ ਦੀ ਟੀਮ ਲਈ ਵਿਸ਼ੇਸ਼ ਧੰਨਵਾਦੀ ਸ਼ਬਦ ਕਹੇ। ਅੰਤ ਵਿੱਚ ਸੰਸਥਾ ਦੇ ਪ੍ਰਬੰਧਕਾਂ ਵੱਲੋਂ ਯੋਗਾ ਟ੍ਰੇਨਰ ਕੁਲਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਦੇ ਸੰਬੰਧ ਵਿੱਚ ਲਗਾਏ ਗਏ ਯੋਗਾ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਸੰਸਾਰ ਪੱਧਰ ’ਤੇ ‘5ਵਾਂ ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾ ਕੇ ਪੂਰੀ ਦੁਨੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਅੱਜ ਦੀ ਜੀਵਨ ਸ਼ੈਲੀ ਵਿੱਚ ਯੋਗਾ ਕਰਨ ਲਈ ਹਰ ਇੱਕ ਨੂੰ ਸਮਾਂ ਦੇਣਾ ਚਾਹੀਦਾ ਹੈ । ਅੱਜ ਦੇ ਸਮੇਂ ਵਿੱਚ ਭੱਜ ਦੌੜ ਵਾਲੀ ਜਿੰਦਗੀ ਵਿੱਚ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਯੋਗ ਅਭਿਆਸ ਕਰਨਾ ਬਹੁਤ ਜ਼ਰੂਰੀ ਹੈ ਜਿਸ ਨਾਲ ਸਾਨੂੰ ਤਨਾਅ ਤੋਂ ਮੁਕਤੀ ਮਿਲਦੀ ਹੈ ਅਤੇ ਮਨ ਇਕਾਗਰ ਹੁੰਦਾ ਹੈ ।

Total Views: 13 ,
Real Estate