ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਦੀ ਨਵੀਂ ਉੱਚ–ਸੁਰੱਖਿਆ ਪ੍ਰਾਪਤ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੇ ਕਤਲ ਦੀ ਜਾਂਚ ਲਈ ਇੱਕ ਕਮੇਟੀ ਕਾਇਮ ਕਰ ਦਿੱਤੀ ਹੈ। ਇਸ ਕਮੇਟੀ ਨੂੰ ਤਿੰਨ ਦਿਨਾਂ ਅੰਦਰ ਆਪਣੀ ਰਿਪੋਰਟ ਦੇਣ ਲਈ ਆਖਿਆ ਗਿਆ ਹੈ।ਮੁੱਖ ਮੰਤਰੀ ਨੇ ਹਮਲਾਵਰਾਂ ਨੂੰ ਸਖ਼ਤ ਸਜ਼ਾ ਦੇਣ ਦੀ ਚੇਤਾਵਨੀ ਵੀ ਦਿੱਤੀ ਹੈ।
ਮਹਿੰਦਰਪਾਲ ਬਿੱਟੂ ਨੂੰ ਪਿਛਲੇ ਸਾਲ ਗ੍ਰਿ਼ਫ਼ਤਾਰ ਕੀਤਾ ਗਿਆ ਸੀ। ਉਸ ਦੇ ਕਤਲ ਦੀ ਵਾਰਦਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸੂਬੇ ਵਿੱਚ ਹੀ ਸਖ਼ਤ ਸੁਰੱਖਿਆ ਚੌਕਸੀ ਦੇ ਹੁਕਮ ਦਿੱਤੇ ਹਨ।ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਅਤੇ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਦਾ ਅੱਜ ਤੜਕਸਾਰ 4 ਵਜੇ ਨਾਭਾ ਦੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕੀਤਾ ਗਿਆ। ਇਸ ਉਪਰੰਤ ਬਿੱਟੂ ਦੀ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰਕੇ ਕੋਟਕਪੂਰਾ ਰਵਾਨਾ ਕਰ ਦਿੱਤੀ ਗਈ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪੋਸਟਮਾਰਟਮ ਉਪਰੰਤ ਬਿੱਟੂ ਦੀ ਮ੍ਰਿਤਕ ਦੇਹ ਕੀਤੀ ਗਈ ਵਾਰਸਾਂ ਦੇ ਹਵਾਲੇ
Total Views: 286 ,
Real Estate


















